Sunday, July 07, 2013

ਸ਼ੋਸ਼ਲ ਵੈਬਸਾਈਟਸ ‘ਤੇ ਭੱਦੀ ਸ਼ਬਦਾਵਲੀ

ਸਿੱਖ ਭਾਵਨਾਂਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਿਸੇ ਤਰ੍ਹਾਂ ਵੀ ਬਰਦਾਸ਼ਤ ਕਰਨਯੋਗ ਨਹੀਂ
 ਭੱਦੀ ਸ਼ਬਦਾਵਲੀ ਵਰਤਣ ਵਾਲੇ ਬਾਜ ਆਉਣ -ਜਥੇ. ਅਵਤਾਰ ਸਿੰਘ
ਅੰਮ੍ਰਿਤਸਰ: 06 ਜੁਲਾਈ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋਸ਼ਲ ਵੈਬਸਾਈਟਸ ‘ਤੇ ਸਿੱਖ ਗੁਰੂ ਸਾਹਿਬਨ ਅਤੇ ਗੁਰਬਾਣੀ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਤਾੜਨਾ ਕਰਦਿਆਂ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਆਉਣ ਲਈ ਕਿਹਾ ਹੈ।
ਪਬਲੀਸਿਟੀ ਵਿਭਾਗ ਤੋਂ ਜਾਰੀ ਪ੍ਰੈਸ ਰਿਲੀਜ਼ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਕੁਝ ਫਿਰਕੂ ਭਾਵਨਾ ਵਾਲੇ ਅਧਰਮੀ ਲੋਕਾਂ ਵਲੋਂ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਨੀਅਤ ਨਾਲ ਲਗਾਤਾਰ ਸ਼ੋਸ਼ਲ ਵੈਬਸਾਈਟਸ ‘ਤੇ ਸਿੱਖ ਭਾਵਨਾਂਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿਸੇ ਤਰ੍ਹਾਂ ਵੀ ਬਰਦਾਸ਼ਤ ਕਰਨਯੋਗ ਨਹੀਂ।
ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਚੜ੍ਹਦੀ ਕਲਾ ਤੋਂ ਬੁਖਲਾਏ ਲੋਕ ਸਿੱਖ ਗੁਰੂ ਸਾਹਿਬਾਨ ਅਤੇ ਪਾਵਨ ਗੁਰਬਾਣੀ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ। ਜਿਸ ਨਾਲ ਸਿੱਖ ਮਨਾਂ ਵਿਚ ਦਿਨੋਂ-ਦਿਨ ਗੁੱਸੇ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦਾ ਹੈ ਪਰ ਇਸਦਾ ਇਹ ਮਤਲਬ ਨਹੀਂ ਕਿ ਸਿੱਖ ਗੁਰੂ ਸਾਹਿਬਾਨ ਅਤੇ ਗੁਰਬਾਣੀ ਪ੍ਰਤੀ ਵਰਤੀ ਜਾਂਦੀ ਭੱਦੀ ਸ਼ਬਦਾਵਲੀ ਬਰਦਾਸ਼ਤ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਸਾਈਬਰ ਕਰਾਈਮ ਸੈੱਲ ਰਾਹੀਂ ਭੱਦੀ ਸ਼ਬਦਾਵਲੀ ਪਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤੇ ਇਤਰਾਜ਼ਯੋਗ ਸ਼ਬਦਾਵਲੀ ਹਟਾਈ ਜਾਵੇ।


ਸ੍ਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ          ਮਾਮਲਾ ਹੋਦ ਚਿੱਲੜ ਸਿੱਖ ਕਤਲੇਆਮ ਦਾ


ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ                           ਇਹ ਇਨਕਲਾਬੀ ਯੋਧੇ ਨਹੀਂ, ਨਫ਼ਰਤਾਂ-ਖਾਧੇ ਕਸਾਈ ਹਨ




ਮੰਦਿਰਾ ਨੇ ਟੈਟੂ ਨਾ ਹਟਾਇਆ ਤਾਂ ਹੋਵੇਗੀ ਕਾਰਵਾਈ                       ਮਾਓਵਾਦੀ ਹਿੰਸਾ:ਦੱਬੇ-ਕੁਚਲਿਆਂ ਦੀ ਹਿੰਸਾ           


No comments: